੧੪੦੦
ਮਨ ਮੇਰੇ ॥ ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥ ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥ ੫ ॥ ੯ ॥ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥ ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬਛੰਤ ਸਿਧਿ ਕਉ ਬਿਧਿ ਮਿਲਾਯਉ ॥ ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥ ਗੋਬਿੰਦਵਾਲੁ ਗੋਬਿੰਦਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥ ੬ ॥ ੧੦ ॥ ਸਮਰਥ ਗੁਰੂ ਸਿਰਿ ਹਥੁ ਧਰੵਉ ॥ ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥ ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰੵਉ ॥ ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ ॥ ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥ ੭ ॥ ੧੧ ॥ ਅਬ ਰਾਖਹੁ ਦਾਸ ਭਾਟ ਕੀ ਲਾਜ ॥ ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥ ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥ ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥ ੮ ॥ ੧੨ ॥ ਝੋਲਨਾ ॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥ ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥ ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗੁ ਤਜਹੁ ਭਜਹੁ ਹਰਿ ਗੵਾਨੀਅਹੁ ॥ ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥ ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥ ੧ ॥ ੧੩ ॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤ ਕਰਿ ॥ ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥ ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥ ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥ ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰ ਗਰੂ ਗੁਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥