੧੪੦੧
ਗੁਰੂ ਜਪੁ ਸਤਿ ਕਰਿ ॥ ੨ ॥ ੧੪ ॥ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥ ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥ ਨਾਮ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ੩ ॥ ੧੫ ॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥ ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥ ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥ ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ ੪ ॥ ੧੬ ॥ ੨੯ ॥ ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ ਹਸ੍ਤ ਕਮਲ ਮਾਥੇ ਪਰ ਧਰੀਅੰ ॥ ਅਲਖ ਰੂਪ ਜੀਅ ਲਖੵਾ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸ੍ਤਾਰਹੁ ॥ ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੈ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥ ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥ ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥ ੧ ॥ ਜਿਹ ਅਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥ ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥ ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥