੧੪੦੨
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥ ੨ ॥ ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥ ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨੑ ਕਉ ਪਦਵੀ ਉਚ ਭਈ ॥ ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ ਅਵਲੋਕੵਾ ਬ੍ਰਹਮੁ ਭਰਮੁ ਸਭੁ ਛੁਟਕੵਾ ਦ੍ਰਿਬੵ ਦ੍ਰਿਸ੍ਟਿ ਕਾਰਨ ਕਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥ ੩ ॥ ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥ ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧੵਾਨੁ ਧਰੰ ॥ ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥ ੪ ॥ ਜਿਨਹੁ ਬਾਤ ਨਿਸ੍ਚਲ ਧ੍ਰੂਅ ਜਾਨੀ ਤੇਈ ਜੀਵ ਕਾਲ ਤੇ ਬਚਾ ॥ ਤਿਨੑ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ ਕੁੰਡਲਨੀ ਸੁਰਝੀ ਸਤਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨ ਬਚ ਕ੍ਰੰਮ ਸੇਵੀਐ ਸਚਾ ॥ ੫ ॥ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮੵੁ ਗੵਾਨੁ ਧੵਾਨੁ ਧਰਤ ਹੀਐ ਚਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਕੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ੧ ॥ ੬ ॥ ਰਾਮ ਨਾਮ ਪਰਮ ਧਾਮ ਸੁਧ ਬੁਧ ਨਿਰੀਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ ਸੁਥਰ ਚਿਤ ਭਗਤ ਹਿਤ ਭੇਖੁ ਧਰਿਓ ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ੨ ॥ ੭ ॥ ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ ਬੇਵਜੀਰ ਬਡੇ ਧੀਰ ਧਰਮ ਅੰਗ ਅਲਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥