੧੪੦੩
ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਕੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥ ੩ ॥ ੮ ॥ ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨੑ ਕੁਅਰ ਨਿਹਕਲੰਕ ਬਜੀ ਡੰਕ ਚਲ੍ਹੂ ਦਲ ਰਵਿੰਦ ਜੀਉ ॥ ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥ ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਗੁਰ ਗੁਬਿੰਦ ਜੀਉ ॥ ੪ ॥ ੯ ॥ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਜਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ੫ ॥ ੧੦ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹੁ ਗੁਰੂ ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹ ਗੁਰੂ ਤੇਰਾ ਸਭੁ ਸਦਕਾ ॥ ੧ ॥ ੧੧ ॥ ਵਾਹੁ ਵਾਹੁ ਕਾ ਬਡਾ ਤਮਾਸਾ ॥ ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ ਆਪੇ ਜਲੁ ਆਪੇ ਥਲੁ ਥੰਮੑਨੁ ਆਪੇ ਕੀਆ ਘਟਿ ਘਟਿ ਬਾਸਾ ॥ ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥ ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥ ੨ ॥ ੧੨ ॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥ ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥