੧੪੦੪
ਮਨੁ ਖਚਨਾ ॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹ ਗੁਰੂ ਤੇਰੀ ਸਭ ਰਚਨਾ ॥ ੩ ॥ ੧੩ ॥ ੪੨ ॥ ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੇ ॥ ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ ॥ ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥ ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥ ੧ ॥ ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥ ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥ ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵਸਾਗਰ ਪਾਰਿ ਉਤਾਰਨ ਕਉ ॥ ੨ ॥ ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥ ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੇ ॥ ਮਥੁਰਾ ਭਨਿ ਭਾਗ ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ ਤਿਨੑ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥ ੩ ॥ ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥ ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥ ੪ ॥ ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥ ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥ ੫ ॥ ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥ ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦੵਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥ ੬ ॥ ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥ ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥