੧੪੦੫
ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥ ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥ ੭ ॥ ੪੯ ॥ ਤਿਨਿ ਭਵਨ ਭਰਪੂਰਿ ਰਹਿਓ ਸੋਈ ॥ ਅਪਨ ਸਰਸੁ ਕੀਅਉ ਨ ਜਗਤ ਕੋਈ ॥ ਆਪੁਨ ਆਪੁ ਆਪ ਹੀ ਉਪਾਯਉ ॥ ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥ ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥ ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਆ ਮਨਿ ਧੵਾਇਯਉ ॥ ਸ੍ਰਿ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥ ੧ ॥ ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਉ ਹੀਅਉ ॥ ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥ ੨ ॥ ਨਾਰਦੁ ਧ੍ਰੂ ਪ੍ਰਹਲਾਦ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥ ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥ ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥ ੩ ॥ ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ ਸਿਮਰੰਤ ਤੁਝੈ ਤਿਨੑ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥ ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥ ੪ ॥ ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥ ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ ਜਿਸ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥ ੫ ॥ ੫੪ ॥ ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਤਾ ਤੇ ਗਉਹਰੁ ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥ ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨੑ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥