੧੪੦੬
ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥ ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲਤੈ ਉਪਜੵੋ ਜੁ ਪ੍ਰਗਾਸ ॥ ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥ ੨ ॥ ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਤਾ ਤੇ ਅੰਗਦੁ ਅੰਗਿ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥ ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥ ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥ ੩ ॥ ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥ ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥ ੪ ॥ ੫੮ ॥ ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ ॥ ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ ॥ ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥ ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ ਸਚੁ ਸਲੵ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥ ੧ ॥ ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥ ਸੁਨਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥ ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥ ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥ ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥ ਅਘ ਅੰਤਕ ਬਦੈ ਨ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥ ੨ ॥ ੬੦ ॥

ਸਵੀਏ ਮਹਲੇ ਪੰਜਵੇ ਕੇ ੫ ੴ ਸਤਿਗੁਰ ਪ੍ਰਸਾਦਿ ॥
ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥ ਸਤਿਗੁਰ ਚਰਣ ਕਵਲ ਰਿਦਿ ਧਾਰੰ ॥ ਗੁਰ ਅਰਜੁਨ ਗੁਣ ਸਹਜਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥