੧੪੦੭
ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ਸਗਲ ਮਨੋਰਥ ਪੂਰੀ ਆਸਾ ॥ ਤੈ ਜਨਮਤ ਗੁਰਮਤਿ ਬ੍ਰਹਮ ਪਛਾਣਿਓ ॥ ਕਲੵ ਜੋੜਿ ਕਰ ਸੁਜਸੁ ਵਖਾਣਿਓ ॥ ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥ ਸਬਦ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥ ਗੁਰ ਅਰਜੁਨੁ ਘਰਿ ਗੁਰ ਰਾਮਦਾਸ ਭਗਤਿ ਉਤਰਿ ਆਯਉ ॥ ੧ ॥ ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥ ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜਾੑਯਉ ॥ ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥ ਗੁਰ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥ ੨ ॥ ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥ ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥ ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥ ੩ ॥ ਖੇਲੁ ਗੂੜੑਉ ਕੀਅਉ ਹਰਿ ਰਾਇ ਸੰਤੋਖਿ ਸਮਾਚਰੵਿਓ ਬਿਮਲ ਬੁਧਿ ਸਤਿਗੁਰਿ ਸਮਾਣਉ ॥ ਆਜੋਨੀ ਸੰਭਵਿਅਉ ਸੁਜਸੁ ਕਲੵ ਕਵੀਅਣਿ ਬਖਾਣਿਅਉ ॥ ਗੁਰਿ ਨਾਨਕਿ ਅੰਗਦੁ ਵਰੵਉ ਗੁਰਿ ਅੰਗਦਿ ਅਮਰ ਨਿਧਾਨੁ ॥ ਗੁਰਿ ਰਾਮਦਾਸ ਅਰਜੁਨੁ ਵਰੵਉ ਪਾਰਸੁ ਪਰਸੁ ਪ੍ਰਮਾਣੁ ॥ ੪ ॥ ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ ਅਗਹ ਗਹਣੁ ਭ੍ਰਮੁ ਭਾਂਤਿ ਦਹਣੁ ਸੀਤਲੁ ਸੁਖ ਦਾਤਉ ॥ ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥ ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥ ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥ ੫ ॥ ਜੈ ਜੈਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥ ਗੁਰੁ ਪੂਰਾ ਪਾਯਉ ਬਡਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥ ਭਯ ਭੰਜਨੁ ਪਰ ਪੀਰ ਨਿਵਾਰਨੁ ਕਲੵ ਸਹਾਰੁ ਤੋਹਿ ਜਸੁ ਬਕਤਾ ॥ ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥ ੬ ॥ ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥ ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥ ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥ ਗੁਰ ਅਰਜੁਨ ਕਲੵੁਚਰੈ ਤੈ ਰਾਜੁ ਜੋਗੁ ਰਸੁ ਜਾਣਿਅਉ ॥ ੭ ॥ ਭੈ ਨਿਰਭਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥