੧੪੦੮
ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰ ਪਰਚਾਯਉ ॥ ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥ ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥ ਗੁਰ ਅਰਜੁਨ ਕਲੵੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥ ੮ ॥ ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰੵਉ ॥ ਪੰਚਾ ਹਰੁਨਿ ਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰੵਉ ॥ ਹਰਿ ਨਾਮਿ ਲਾਗਿ ਜਗ ਉਧਰੵਉ ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲੵੁਚਰੈ ਤੈ ਕਨਕਹ ਕਲਸੁ ਦੀਪਾਇਅਉ ॥ ੯ ॥ ਸੋਰਠੇ ॥ ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥ ੧ ॥ ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰੵਉ ॥ ੨ ॥ ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥ ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥ ੩ ॥ ੧੨ ॥ ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥ ੧ ॥ ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥ ਆਦਿ ਪੁਰਖਿ ਪਰਤਖਿ ਲਿਖੵਉ ਅਛਰੁ ਮਸਤਕਿ ਧੁਰਿ ॥ ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥ ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥ ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥ ਕਲਿਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥ ੨ ॥ ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੵੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ ਅਪਰਪਰੰਪਰ ਪੁਰਖ ਸਿਉ ਪ੍ਰੇਮੁ ਲਾਗੵੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥ ੩ ॥ ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ ਬੇਦ ਬਿਰੰਚਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥