੧੪੦੯
ਬਿਚਾਰਿ ਰਹਿਓ ਹਰਿ ਜਾਪੁ ਨ ਛਾਡੵਉ ਏਕ ਘਰੀ ॥ ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥ ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥ ੪ ॥ ਜਗ ਅਉਰ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨੑ ਅੰਮ੍ਰਿਤੁ ਨਾਮੁ ਪੀਅਉ ॥ ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥ ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥ ੫ ॥ ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥ ਤਤੁ ਬਿਚਾਰੁ ਯਹੈ ਮਧੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪੵਉ ਜਿਨੑ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥ ੬ ॥ ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥ ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥ ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥ ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥ ਧਰਨਿ ਗਗਨ ਨਵ ਖੰਡ ਮਹਿ ਜੋਤੀ ਸ੍ਵਰੂਪੀ ਰਹਿਓ ਭਰਿ ॥ ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖੵ ਹਰਿ ॥ ੭ ॥ ੧੯ ॥ ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥ ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥ ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥ ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥ ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥ ਹਰਿਬੰਸ ਜਗਤਿ ਜਸੁ ਸੰਚਰੵਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥ ੧ ॥ ਦੇਵਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥ ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥ ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥ ਅਸੁਰ ਗਏ ਤੇ ਭਾਗਿ ਪਾਪ ਤਿਨੑ ਭੀਤਰਿ ਕੰਪਹਿ ॥ ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥ ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥ ੨ ॥ ੨੧ ॥ ੯ ॥ ੧੧ ॥ ੧੦ ॥ ੧੦ ॥ ੨੨ ॥ ੬੦ ॥ ੧੪੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥