੧੪੧੦
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥
ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥ ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥ ੧ ॥ ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ ਨਾਨਕ ਜਿਨੀੑ ਇਵ ਕਰਿ ਬੁਝਿਆ ਤਿਨਾੑ ਵਿਟਹੁ ਕੁਰਬਾਣੁ ॥ ੨ ॥ ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨੑ ਕਲ ॥ ਤਾਹੂ ਖਰੇ ਸੁਜਾਣ ਵੰਞਾ ਏਨੀੑ ਕਪਰੀ ॥ ੩ ॥ ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥ ੪ ॥ ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥ ੫ ॥ ਹੈ ਹੈ ਕਰਿ ਕੈ ਓਹਿ ਕਰੇਨਿ ॥ ਗਲਾੑ ਪਿਟਨਿ ਸਿਰ ਖੋਹੇਨਿ ॥ ਨਾਉ ਲੈਨਿ ਅਰੁ ਕਰਨਿ ਸਮਾਇ ॥ ਨਾਨਕ ਤਿਨ ਬਲਿਹਾਰੈ ਜਾਇ ॥ ੬ ॥ ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥ ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥ ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥ ੭ ॥ ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥ ਆਪੁ ਪਛਾਣੈ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥