੧੪੧੧
ਮਿਲੇ ਬਹੁੜਿ ਨ ਮਰਣਾ ਹੋਇ ॥ ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥ ੮ ॥ ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿਜਲੁ ਨਾਹਿ ॥ ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥ ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥ ੯ ॥ ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥ ਸਰਵਰੁ ਹੰਸਿ ਨ ਜਾਣਿਆ ਕਾਗੁ ਕੁਪੰਖੀ ਸੰਗਿ ॥ ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ ਨਿਰਮਲ ਨਾੑਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥ ੧੦ ॥ ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥ ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥ ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥ ੧੧ ॥ ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥ ੧੨ ॥ ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥ ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥ ੧੩ ॥ ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥ ੧੪ ॥ ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥ ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥ ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥ ੧੫ ॥ ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ ਧਰਮੁ ॥ ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥ ੧੬ ॥ ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖਤ੍ਰੀ ਦਰਗਹ ਪਰਵਾਣੁ ॥ ਲਬੁ ਲੋਭੁ ਜੇ ਕੂੜੁ ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥ ੧੭ ॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੇਰੀ ਕਿਆ ਫੇੜਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥