੧੪੧੨
ਅੰਦਰਿ ਪਿਰੀ ਸਮਾੑਲਿ ॥ ੧੮ ॥ ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ ਨਾਨਕ ਤੇ ਸੋਹਾਗਣੀ ਜਿਨਾੑ ਗੁਰਮੁਖਿ ਪਰਗਟੁ ਹੋਇ ॥ ੧੯ ॥ ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥ ੨੦ ॥ ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥ ੨੧ ॥ ਗਿਆਨ ਹੀਣੰ ਅਗਿਆਨ ਪੂਜਾ ॥ ਅੰਧ ਵਰਤਾਵਾ ਭਾਉ ਦੂਜਾ ॥ ੨੨ ॥ ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ ਸਚੁ ਬਿਨੁ ਸਾਖੀ ਮੂਲੋ ਨ ਬਾਕੀ ॥ ੨੩ ॥ ਮਾਣੂ ਘਲੈ ਉਠੀ ਚਲੈ ॥ ਸਾਦੁ ਨਾਹੀ ਇਵੇਹੀ ਗਲੈ ॥ ੨੪ ॥ ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ ਬੰਤਰ ਕਿ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਧਾਪਿ ਉਥਾਪਿ ॥ ੨੫ ॥ ਮਨ ਮਹਿ ਝੁਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥ ੨੬ ॥ ਲਾਹੌਰ ਸਹਰ ਜਹਰੁ ਕਹਰੁ ਸਵਾ ਪਹਰੁ ॥ ੨੭ ॥ ਮਹਲਾ ੩ ॥ ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥ ੨੮ ॥ ਮਹਲਾ ੧ ॥ ਉਦੋਸਾਹੈ ਕਿਆ ਨਿਸਾਨੀ ਤੋਟਿ ਨ ਆਵੈ ਅੰਨੀ ॥ ਉਦੋਸੀਅ ਘਰੇ ਹੀ ਵੁਠੀ ਕੂੜਿਈਂ. ਰੰਨੀ ਧੰਮੀ ॥ ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਸੀ ॥ ੨੯ ॥ ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥ ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥ ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥ ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥ ੩੦ ॥ ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਈ ॥ ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥ ੩੧ ॥ ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ ਗਲਾਂ ਕਰੇ ਘਣੇਰੀਆ ਤਾਂ ਅੰਨੇੑ ਪਵਣਾ ਖਾਤੀ ਟੋਵੈ ॥ ੩੨ ॥ ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥ ੩੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥