੧੪੧੩
ਸਲੋਕ ਮਹਲਾ ੩ ੴ ਸਤਿਗੁਰ ਪ੍ਰਸਾਦਿ ॥
ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥ ੧ ॥ ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥ ੨ ॥ ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥ ੩ ॥ ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥ ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥ ੪ ॥ ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥ ੫ ॥ ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ ਜਿਨਾੑ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥ ਮਨਮੁਖ ਬੰਨਿੑ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥ ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਗੁਰਿ ਭਾਇ ॥ ੬ ॥ ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥ ੭ ॥ ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥ ੮ ॥ ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥ ੯ ॥ ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥ ਸਤਿਗੁਰ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥ ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥ ੧੧ ॥ ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥