੧੪੧੪
ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥ ੧੨ ॥ ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥ ੧੩ ॥ ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥ ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥ ੧੪ ॥ ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦ ਵੀਚਾਰਿ ॥ ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥ ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥ ੧੫ ॥ ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥ ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮਰਾਮ ਪ੍ਰਗਾਸੁ ॥ ੧੬ ॥ ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥ ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥ ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥ ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥ ੧੭ ॥ ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥ ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥ ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥ ੧੮ ॥ ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲਿ ਥਾਇ ਨ ਪਾਈ ॥ ਪੁੰਨੁ ਦਾਨੁ ਜੋ ਬੀਜਦੇ ਸਭ ਧਰਮਰਾਇ ਕੈ ਜਾਈ ॥ ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੁਜੈ ਭਾਇ ਖੁਆਈ ॥ ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥ ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥ ੧੯ ॥ ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥ ਆਤਮਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥ ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥