੧੪੧੫
ਧੋਇ ॥ ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥ ੨੦ ॥ ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥ ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥ ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥ ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥ ੨੧ ॥ ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥ ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥ ੨੨ ॥ ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥ ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥ ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥ ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥ ੨੩ ॥ ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥ ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥ ੨੪ ॥ ਚਿੰਤਾ ਧਾਵਤ ਹਰਿ ਗਏ ਤਾਂ ਮਨਿ ਭਇਆ ਅਨੰਦੁ ॥ ਗੁਰ ਪ੍ਰਸਾਦੀ ਬੁਝੀਐ ਸਾਧਨ ਸੁਤੀ ਨਿਚਿੰਦ ॥ ਜਿਨ ਕਉ ਪੂਰਬਿ ਲਿਖਿਆ ਤਿਨਾੑ ਭੇਟਿਆ ਗੁਰ ਗੋਵਿੰਦੁ ॥ ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥ ੨੫ ॥ ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥ ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥ ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥ ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥ ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥ ੨੬ ॥ ਜਨ ਕੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥