੧੪੧੬
ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥ ੨੭ ॥ ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥ ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥ ੨੮ ॥ ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥ ੨੯ ॥ ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨਿੑ ॥ ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨਿੑ ॥ ੩੦ ॥ ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥ ੩੧ ॥ ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥ ੩੨ ॥ ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥ ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥ ੩੩ ॥ ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥