੧੪੧੭
ਕਰਤ ਵਿਹਾਇ ॥ ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥ ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮ ਸੁਭਾਇ ॥ ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥ ੩੪ ॥ ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥ ੩੫ ॥ ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤਿ ਬਣਾਇ ॥ ੩੬ ॥ ਹੋਮ ਜਗ ਸਭਿ ਤੀਰਥਾ ਪੜਿੑ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥ ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥ ੩੭ ॥ ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥ ਵਡਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥ ੩੮ ॥ ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥ ੩੯ ॥ ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥ ੪੦ ॥ ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ ਜਿਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥ ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥ ੪੧ ॥ ਮਨ ਆਵਣੁ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ ਤਬ ਨਰੁ ਸੁਤਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥