੧੪੧੮
ਜਾਗਿਆ ਸਿਰਿ ਡੰਡੁ ਲਹਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥ ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥ ੪੨ ॥ ਸਬਦਿ ਮਰੈ ਸੋ ਮੁਆ ਜਾਪੈ ॥ ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥ ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥ ਬਿਨੁ ਸਬਦੈ ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥ ਨਾਨਕ ਕਰਤਾ ਕਰੇ ਸੁ ਹੋਇ ॥ ੪੩ ॥ ਗੁਰਮੁਖਿ ਬੁਢੇ ਕਦੇ ਨਾਹੀ ਜਿਨਾੑ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ ਸਭੁ ਆਤਮਰਾਮੁ ਪਛਾਨੁ ॥ ੪੪ ॥ ਮਨਮੁਖ ਬਾਲਕੁ ਬਿਰਧਿ ਸਮਾਨਿ ਹੈ ਜਿਨਾੑ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥ ੪੫ ॥ ਬੁਰਾ ਕਰੇ ਸੁ ਕੇਹਾ ਸਿਝੈ ॥ ਆਪਣੈ ਰੋਹਿ ਆਪੇ ਹੀ ਦਝੈ ॥ ਮਨਮੁਖਿ ਕਮਲਾ ਰਗੜੈ ਲੁਝੈ ॥ ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ ਨਾਨਕ ਗੁਰਮੁਖਿ ਮਨ ਸਿਉ ਲੁਝੈ ॥ ੪੬ ॥ ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥ ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥ ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥ ੪੭ ॥ ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ ਮਾਇਆ ਮੋਹਿ ਪਰਜਾਲਿ ॥ ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥ ੪੮ ॥ ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥ ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥ ੪੯ ॥ ਹਰਿ ਹਰਿ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥