੧੪੧੯
ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥ ੫੦ ॥ ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥ ੫੧ ॥ ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨਿੑ ॥ ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨਿੑ ॥ ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨਿੑ ॥ ੫੨ ॥ ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥ ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥ ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ ਸਚੀ ਦਰਗਹ ਬੈਸਣਾ ਸਚੁ ਮਾਹਿ ਸਮਾਹਿ ॥ ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥ ੫੩ ॥ ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥ ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥ ੫੪ ॥ ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥ ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥ ੫੫ ॥ ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥