੧੪੨੦
ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ ਕੂਕ ਪੁਕਾਰ ਨ ਹੋਵਈ ਜੋਤਿ ਜੋਤਿ ਮਿਲਾਇ ॥ ਨਾਨਕ ਸੁਖਿ ਸਵਨਿੑ ਸੋਹਾਗਣੀ ਸਚੈ ਨਾਮਿ ਸਮਾਇ ॥ ੫੬ ॥ ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ਇੰਦੁ ਵਰਸੈ ਦਇਆ ਕਰਿ ਗੂੜੀੑ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥ ੫੭ ॥ ਬਾਬੀਹਾ ਸਗਲੀ ਧਰੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥ ੫੮ ॥ ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥ ੫੯ ॥ ਸਬਦੇ ਸਦਾ ਬਸੰਤੁ ਹੈ ਜਿਤ ਤਨੁ ਮਨੁ ਹਰਿਆ ਹੋਇ ॥ ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥ ੬੦ ॥ ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥ ੬੧ ॥ ਵਡੜੈ ਝਾਲਿ ਝਲੁੰਭਲੈ ਨਾਵੜਾ ਲਇਐ ਕਿਸੁ ॥ ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥ ੬੨ ॥ ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ ਨਾਨਕ ਗੁਰਮੁਖਿ ਜਿਨੀੑ ਧਿਆਇਆ ਆਏ ਸੇ ਪਰਵਾਣੁ ॥ ੬੩ ॥ ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥