੧੪੨੧
ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥ ੬੪ ॥ ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥ ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥ ੬੫ ॥ ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥ ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥ ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥ ੬੬ ॥ ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥ ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥ ੬੭ ॥

ਸਲੋਕ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਵਡਭਾਗੀਆ ਸੋਹਾਗਣੀ ਜਿਨਾੑ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥ ੧ ॥ ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥ ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥ ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥ ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥ ਨਾਨਕ ਸਤਿਗੁਰੁ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥ ੨ ॥ ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥ ੩ ॥ ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥ ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥ ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥ ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥ ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥ ੪ ॥ ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥ ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥ ੫ ॥ ਅੰਤਰਿ ਜੋਰੁ ਹਉਮੈ ਤਨ ਮਾਇਆ ਕੂੜੀ ਆਵੈ ਜਾਇ ॥ ਸਤਿਗੁਰ ਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥