੧੪੨੨
ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥ ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੇ ਸੋ ਫਲੁ ਪਾਇ ॥ ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥ ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥ ੬ ॥ ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥ ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥ ੭ ॥ ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥ ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭਿ ਹਰੇ ॥ ੮ ॥ ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥ ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥ ੯ ॥ ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥ ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥ ੧੦ ॥ ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥ ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥ ੧੧ ॥ ਜਿਨਾੑ ਅੰਦਰਿ ਸਚਾ ਨੇਹੁ ਕਿਉ ਜੀਵਨਿੑ ਪਿਰੀ ਵਿਹੂਣਿਆ ॥ ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥ ੧੨ ॥ ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥ ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥ ੧੩ ॥ ਗੁਰਮੁਖਿ ਹਸੈ ਗੁਰਮੁਖਿ ਰੋਵੈ ॥ ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥ ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥ ਗੁਰਮੁਖਿ ਨਾਨਕ ਪਾਵੈ ਪਾਰੁ ॥ ੧੪ ॥ ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥ ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥ ੧੫ ॥ ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥ ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥ ੧੬ ॥ ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥ ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥ ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥ ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥ ੧੭ ॥ ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥