੧੪੨੩
ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥ ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਇ ॥ ੧੮ ॥ ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥ ੧੯ ॥ ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਤਰਿ ਸਤਿਗੁਰਿ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥ ੨੦ ॥ ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥ ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥ ੨੧ ॥ ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥ ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥ ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥ ੨੨ ॥ ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥ ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥ ੨੩ ॥ ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥ ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥ ੨੪ ॥ ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥ ਗੁਰਮਤੀ ਨਾਮੁ ਨਿਰਮਲੋੁ ਨਿਰਮਲ ਨਾਮੁ ਧਿਆਇ ॥ ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥ ਹਿਰਦੈ ਕਮਲੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥