੧੪੨੪
ਪਰਗਾਸਿਆ ਜੋਤੀ ਜੋਤਿ ਮਿਲਾਇ ॥ ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥ ੨੫ ॥ ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥ ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥ ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥ ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥ ੨੬ ॥ ਸਤਿਗੁਰ ਪੁਰਖ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥ ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥ ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥ ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥ ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥ ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥ ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥ ੨੭ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥ ੨੮ ॥ ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥ ੨੯ ॥ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰ ਸਤਿਗੁਰ ਨਾਮੁ ਦਿੜਾਇਆ ਮਨੁ ਅਨਤੁ ਨ ਕਾਹੂ ਡੋਲੇ ॥ ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥ ੩੦ ॥

ਸਲੋਕ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਰਤੇ ਸੇਈ ਜਿ ਮੁਖੁ ਨ ਮੋੜੰਨਿੑ ਜਿਨੀੑ ਸਿਞਾਤਾ ਸਾਈ ॥ ਝੜਿ ਝੜਿ ਪਵਦੇ ਕਰੇ ਬਿਰਹੀ ਜਿਨੑ ਕਾਰਿ ਨ ਆਈ ॥ ੧ ॥ ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ ਧੂੜੀ ਵਿਚਿ ਲੁਡੰਦੜੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥