੧੪੨੫
ਸੋਹਾਂ ਨਾਨਕ ਤੈ ਸਹ ਨਾਲੇ ॥ ੨ ॥ ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥ ੩ ॥ ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥ ੪ ॥ ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥ ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥ ੫ ॥ ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥ ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥ ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥ ੬ ॥ ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥ ਅਪਣੀ ਨਦਰਿ ਨਿਹਾਲਿ ਆਪ ਲੈਹੁ ਲਾਇ ॥ ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥ ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥ ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥ ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥ ੭ ॥ ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥ ੮ ॥ ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮਰਾਇ ॥ ੯ ॥ ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥ ੧੦ ॥ ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥ ੧੧ ॥ ਸੁਤੜੇ ਸੁਖੀ ਸਵੰਨਿੑ ਜੋ ਰਤੇ ਸਹ ਆਪਣੈ ॥ ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨਿੑ ॥ ੧੨ ॥ ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ ਨਾਨਕ ਸੇ ਜਾਗੰਨਿੑ ਜਿ ਰਸਨਾ ਨਾਮੁ ਉਚਾਰਣੇ ॥ ੧੩ ॥ ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥ ੧੪ ॥ ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥ ੧੫ ॥ ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥ ਦੂਜੈ ਭਾਵੀਂ. ਨਾਨਕਾ ਵਹਣਿ ਲੁੜੰੑਦੜੀ ਜਾਇ ॥ ੧੬ ॥ ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥ ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥ ੧੭ ॥ ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥