੧੪੨੬
ਅੰਧੵਾਰ ॥ ੧੮ ॥ ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥ ੧੯ ॥ ਤਿਚਰੁ ਮੂਲਿ ਨ ਥੁੜੀਂ.ਦੋ ਜਿਚਰੁ ਅਪਿ ਕ੍ਰਿਪਾਲੁ ॥ ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥ ੨੦ ॥ ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥ ੨੧ ॥ ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥ ੨੨ ॥

ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥
ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥ ੧ ॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥ ੨ ॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥ ੩ ॥ ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥ ੪ ॥ ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥ ੫ ॥ ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥ ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥ ੬ ॥ ਤਨੁ ਧਨੁ ਜਿਹ ਤੇ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥ ੭ ॥ ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥ ੮ ॥ ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥ ੯ ॥ ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥ ੧੦ ॥ ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥ ੧੧ ॥ ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥ ਕਹ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥ ੧੨ ॥ ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥ ੧੩ ॥ ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥