੧੪੨੮
ਭਜੁ ਮਨਾ ਨਿਰਭੈ ਪਾਵਹਿ ਬਾਸੁ ॥ ੩੩ ॥ ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥ ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥ ੩੪ ॥ ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥ ੩੫ ॥ ਕਰਣੋ ਹੁਤੋ ਸੁ ਨਾ ਕੀਉ ਪਰਿਓ ਲੋਭ ਕੈ ਫੰਧ ॥ ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥ ੩੬ ॥ ਮਨੁ ਮਾਇਆ ਮੈ ਰਸਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥ ੩੭ ॥ ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥ ੩੮ ॥ ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥ ੩੯ ॥ ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥ ੪੦ ॥ ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥ ੪੧ ॥ ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥ ੪੨ ॥ ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥ ੪੩ ॥ ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥ ੪੪ ॥ ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥ ੪੫ ॥ ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥ ੪੬ ॥ ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥ ੪੭ ॥ ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥ ੪੮ ॥ ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥ ੪੯ ॥ ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥ ੫੦ ॥ ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥ ੫੧ ॥ ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜ ਕੈ ਕਾਲਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥