੧੪੨੯
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥ ੫੨ ॥ ਦੋਹਰਾ ॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥ ੫੩ ॥ ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥ ੫੪ ॥ ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥ ੫੫ ॥ ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥ ੫੬ ॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥ ੫੭ ॥ ੧ ॥

ਮੁੰਦਾਵਣੀ ਮਹਲਾ ੫ ॥
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥ ੧ ॥

ਸਲੋਕ ਮਹਲਾ ੫ ॥
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥