੧੪੩
ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥ ੨ ॥ ਪਵੜੀ ॥ ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥ ੧੧ ॥ ਮਃ ੧ ਸਲੋਕੁ ॥ ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥ ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥ ਅੰਧਾ ਵਾਨਣਿ ਰਖੀਐ ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥ ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥ ੧ ॥ ਮਃ ੧ ॥ ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ ਤੁਟੈ ਭਤਾਰੁ ॥ ਪੁਤੀਂ. ਗੰਢੁ ਪਵੈ ਸੰਸਾਰਿ ॥ ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥ ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ ਮਿਠੇ ਬੋਲ ॥ ਬੇਦਾ ਗੰਢੁ ਬੋਲੇ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥ ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ ਮੁਹਿ ਮਾਰ ॥ ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ ॥ ੨ ॥ ਪਉੜੀ ॥ ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥ ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥ ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹਿੁ ਖਰੇ ਕਰੇ ਸਬਦਿ ਸਵਾਰਣਹਾਰੁ ॥ ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਸਰਿ ॥ ੧੨ ॥ ਸਲੋਕੁ ਮਃ ੧ ॥ ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥ ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ ॥ ਏਕ ਤੁਹੀ ਏਕ ਤੁਹੀ ॥ ੧ ॥ ਮਃ ੧॥ ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥ ਅਸਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥