੧੪੪
ਏਕ ਦਿਗਹਿ ਕੁਈ ॥ ਏਕ ਤੁਈ ਏਕ ਤੁਈ ॥ ੨ ॥ ਮਃ ੧ ॥ ਨ ਦਾਦੇ ਦਿਹੰਦ ਆਦਮੀ ॥ ਨ ਸਪਤ ਜੇਰ ਜਿਮੀ ॥ ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥ ੩ ॥ ਮਃ ੧ ॥ ਨ ਸੂਰ ਸਸਿ ਮੰਡਲੋ ॥ ਨ ਸਪਤ ਦੀਪ ਨਹ ਜਲੋ ॥ ਅੰਨ ਪਉਣ ਥਿਰੁ ਨ ਕੁਈ ॥ ਏਕੁ ਤੁਈ ਏਕੁ ਤੁਈ ॥ ੪ ॥ ਮਃ ੧ ॥ ਨ ਰਿਜਕੁ ਦਸਤ ਆ ਕਸੇ ॥ ਹਮਾਰਾ ਏਕੁ ਆਸ ਵਸੇ ॥ ਅਸਤਿ ਏਕੁ ਦਿਗਰ ਕੁਈ ॥ ਏਕ ਤੁਈ ਏਕ ਤੁਈ ॥ ੫ ॥ ਮਃ ੧ ॥ ਪਰੰਦਏ ਨ ਗਿਰਾਹ ਜਰ ॥ ਦਰਖਤ ਆਬ ਆਸ ਕਰ ॥ ਦਿਹੰਦ ਸੁਈ ॥ ਏਕ ਤੁਈ ਏਕ ਤੁਈ ॥ ੬ ॥ ਮਃ ੧ ॥ ਨਾਨਕ ਲਿਲਾਰਿ ਲਿਖਿਆ ਸੋਇ ॥ ਮੇਟਿ ਨ ਸਾਕੈ ਕੋਇ ॥ ਕਲਾ ਧਰੈ ਹਿਰੈ ਸੁਈ ॥ ਏਕੁ ਤੁਈ ਏਕੁ ਤੁਈ ॥ ੭ ॥ ਪਉੜੀ ॥ ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥ ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥ ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥ ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥ ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥ ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥ ਵਿਣ ਨਾਵੈ ਦੁਖੁ ਪਾਇ ਆਵਣ ਜਾਣਿਆ ॥ ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥ ੧੩ ॥ ਸਲੋਕੁ ਮਃ ੧ ॥ ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥ ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥ ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥ ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥ ੧ ॥ ਮਃ ੧ ॥ ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ ॥ ਇਕਨਾ ਛਤੀਹ ਅੰਮ੍ਰਿਤ ਪਾਹਿ ॥ ਇਕਿ ਮਿਟੀਆ ਮਹਿ ਮਿਟੀਆ ਖਾਹਿ ॥ ਇਕਿ ਪਉਣ ਸੁਮਾਰੀ ਪਉਣ ਸੁਮਾਰਿ ॥ ਇਕਿ ਨਿਰੰਕਾਰੀ ਨਾਮ ਆਧਾਰਿ ॥ ਜੀਵੈ ਦਾਤਾ ਮਰੈ ਨ ਕੋਇ ॥ ਨਾਨਕ ਮੁਠੇ ਜਾਹਿ ਨਾਹੀ ਮਨਿ ਸੋਇ ॥ ੨ ॥ ਪਉੜੀ ॥ ਪੂਰੇ ਗੁਰ ਕੀ ਕਾਰ ਕਰਮਿ ਕਮਾਈਐ ॥ ਗੁਰਮਤੀ ਆਪੁ ਗਵਾਇ ਨਾਮੁ ਧਿਆਈਐ ॥ ਦੂਜੀ ਕਾਰੈ ਲਗਿ ਜਨਮੁ ਗਵਾਈਐ ॥ ਵਿਣੁ ਨਾਵੈ ਸਭ ਵਿਸੁ ਪੈਝੈ ਖਾਈਐ ॥ ਸਚਾ ਸਬਦੁ ਸਾਲਾਹਿ ਸਚਿ ਸਮਾਈਐ ॥ ਵਿਣੁ ਸਤਿਗੁਰੁ ਸੇਵੇ ਨਾਹੀ ਸੁਖਿ ਨਿਵਾਸੁ ਫਿਰਿ ਫਿਰਿ ਆਈਐ ॥ ਦੁਨੀਆ ਖੋਟੀ ਰਾਸਿ ਕੂੜੁ ਕਮਾਈਐ ॥ ਨਾਨਕ ਸਚੁ ਖਰਾ ਸਾਲਾਹਿ ਪਤਿ ਸਿਉ ਜਾਈਐ ॥ ੧੪ ॥ ਸਲੋਕ ਮਃ ੧ ॥ ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥