੧੪੬
ਨ ਨਿਕਲਹਿ ॥ ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥ ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥ ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥ ਭੀ ਉਠਿ ਰਚਿਓਨੁ ਵਾਦੁ ਸੈ ਵਰਿੑਆ ਕੀ ਪਿੜ ਬਧੀ ॥ ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥ ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥ ੧ ॥ ਮਃ ੨ ॥ ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥ ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥ ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥ ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥ ੨ ॥ ਪਉੜੀ ॥ ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥ ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥ ਏਨੈ ਚਿਤਿ ਕਠੋਰਿ ਸੇਵ ਗਵਾਈਐ ॥ ਜਿਤੁ ਘਟਿ ਸਚੁ ਨ ਪਾਇ ਸੁ ਭਨਿ ਘੜਾਈਐ ॥ ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥ ਕੋਇ ਨ ਆਖੈ ਘਟਿ ਹਉਮੈ ਜਾਈਐ ॥ ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥ ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥ ੧੭ ॥ ਸਲੋਕ ਮਃ ੨ ॥ ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਉਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥ ੧ ॥ ਮਃ ੨ ॥ ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥ ੨ ॥ ਪਉੜੀ ॥ ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥ ਸਚੇ ਹੀ ਪਤੀਆਇ ਸਚਿ ਵਿਗਸਿਆ ॥ ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥ ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥ ਸਚੈ ਸਬਦਿ ਨੀਸਾਣਿ ਠਾਕ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥