੧੪੯
ਸੇਵਨਿ ਸਚਾ ਮਾਰਗੁ ਦਸਿਆ ॥ ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥ ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥ ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥ ੨੩ ॥ ਸਲੋਕੁ ਮਃ ੧ ॥ ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥ ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥ ੧ ॥ ਮਃ ੧ ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥ ੨ ॥ ਪਉੜੀ ॥ ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥ ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥ ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥ ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥ ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥ ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥ ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥ ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥ ੨੪ ॥ ਸਲੋਕੁ ਮਃ ੩ ॥ ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥ ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥ ੧ ॥ ਮਃ ੩ ॥ ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥ ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥ ੨ ॥ ਪਉੜੀ ॥ ਸਤਿਗੁਰੁ ਹੋਇ ਦਇਆਲ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥ ੨੫ ॥ ਸਲੋਕੁ ਮਃ ੧ ॥ ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥