੧੫੦
ਕਾਜੀ ਮੁੰਲਾ ॥ ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੈ ਸੋਈ ਅਵਰੁ ਨ ਕੋਈ ਰਖੈ ॥ ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥ ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥ ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥ ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥ ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥ ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥ ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥ ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾਧਨ ਦਹੀ ਵਿਲੋਵੈ ॥ ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥ ਗੁਰੂ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥ ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰ ਛਾਈ ॥ ੧ ॥ ਮਃ ੨ ॥ ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥ ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥ ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥ ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥ ੨ ॥ ਪਉੜੀ ॥ ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥ ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥ ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥ ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥ ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥ ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥ ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥ ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥ ੨੬ ॥ ਸਲੋਕ ਮਃ ੨ ॥ ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥ ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥ ੧ ॥ ਮਃ ੧ ॥ ਆਪਿ ਬੁਝਾਏ ਸੋਈ ਬੂਝੈ ॥ ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥ ਕਹਿ ਕਹਿ ਕਥਨਾ ਮਾਇਆ ਲੂਝੈ ॥ ਹੁਕਮੀ ਸਗਲ ਕਰੇ ਆਕਾਰ ॥ ਆਪੇ ਜਾਣੈ ਸਰਬ ਵੀਚਾਰ ॥ ਅਖਰ ਨਾਨਕ ਅਖਿਓ ਆਪਿ ॥ ਲਹੈ ਭਰਾਤਿ ਹੋਵੈ ਜਿਸੁ ਦਾਤਿਂ ॥ ੨ ॥ ਪਉੜੀ ॥ ਹਉ ਢਾਢੀ ਵੇਕਾਰੁ ਕਾਰੈ ਲਾਇਆ ॥ ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥ ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥ ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥ ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥ ਢਾਢੀ ਕਰੇ ਪਸਾਉ ਸਬਦੁ ਵਜਾਇਆ ॥ ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥ ੨੭ ॥ ਸੁਧੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥