੧੫੧
ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ
ੴ ਸਤਿਨਾਮ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਭਉ ਮੁਚੁ ਭਾਰਾ ਵਡਾ ਤੋਲੁ ॥ ਮਨ ਮਤਿ ਹਉਲੀ ਬੋਲੇ ਬੋਲੁ ॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ ਗੁਰ ਬੀਚਾਰੁ ॥ ੧ ॥ ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ ਭਉ ਰਾਖਿਆ ਭਾਇ ਸਵਾਰਿ ॥ ੧ ॥ ਰਹਾਉ ॥ ਭੈ ਤਨਿ ਅਗਨਿ ਭਖੈ ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ ॥ ਭੈ ਬਿਨੁ ਘਾੜਤ ਕਚੁ ਨਿਕਚ ॥ ਅੰਧਾ ਸਚਾ ਅੰਧੀ ਸਟ ॥ ੨ ॥ ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ ਨ ਤਾਉ ॥ ਨਾਨਕ ਮਨਮੁਖਿ ਬੋਲਣੁ ਵਾਉ ॥ ਅੰਧਾ ਅਖਰੁ ਵਾਉ ਦੁਆਉ ॥ ੩ ॥ ੧ ॥ ਗਉੜੀ ਮਹਲਾ ੧ ॥ ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥ ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥ ੧ ॥ ਡਰੀਐ ਜੇ ਡਰੁ ਹੋਵੈ ਹੋਰੁ ॥ ਡਰਿ ਡਰਿ ਡਰਣਾ ਮਨ ਕਾ ਸੋਰੁ ॥ ੧ ॥ ਰਹਾਉ ॥ ਨਾ ਜੀਉ ਮਰੈ ਨ ਡੁਬੈ ਤਰੈ ॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਹੁਕਮੇ ਆਵੈ ਹੁਕਮੇ ਜਾਇ ॥ ਆਗੈ ਪਾਛੈ ਹੁਕਮਿ ਸਮਾਇ ॥ ੨ ॥ ਹੰਸੁ ਹੇਤੁ ਆਸਾ ਅਸਮਾਨੁ ॥ ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥ ਭਊ ਖਾਣਾ ਪੀਣਾ ਆਧਾਰੁ ॥ ਵਿਣੁ ਖਾਧੇ ਮਰਿ ਹੋਹਿ ਗਵਾਰ ॥ ੩ ॥ ਜਿਸ ਕਾ ਕੋਇ ਕੋਈ ਕੋਇ ਕੋਇ ॥ ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥ ਜਾ ਕੋ ਜੀਅ ਜੰਤ ਧਨੁ ਮਾਲੁ ॥ ਨਾਨਕ ਆਖਣੁ ਬਿਖਮੁ ਬੀਚਾਰੁ ॥ ੪ ॥ ੨ ॥ ਗਉੜੀ ਮਹਲਾ ੧ ॥ ਮਾਤਾ ਮਤਿ ਪਿਤਾ ਸੰਤੋਖੁ ॥ ਸਤੁ ਭਾਈ ਕਰਿ ਏਹੁ ਵਿਸੇਖੁ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥