੧੫੨
ਕਹਣਾ ਹੈ ਕਿਛੁ ਕਹਣੁ ਨ ਜਾਇ ॥ ਤਉ ਕੁਦਰਤਿ ਕੀਮਤਿ ਨਹੀ ਪਾਇ ॥ ੧ ॥ ਰਹਾਉ ॥ ਸਰਮ ਸੁਰਤਿ ਦੁਇ ਸਸੁਰ ਭਏ ॥ ਕਰਣੀ ਕਾਮਣਿ ਕਰਿ ਮਨ ਲਏ ॥ ੨ ॥ ਸਾਹਾ ਸੰਜੋਗੁ ਵੀਆਹੁ ਵਿਜੋਗੁ ॥ ਸਚੁ ਸੰਤਤਿ ਕਹੁ ਨਾਨਕ ਜੋਗੁ ॥ ੩ ॥ ੩ ॥ ਗਉੜੀ ਮਹਲਾ ੧ ॥ ਪਉਣੈ ਪਾਣੀ ਅਗਨੀ ਕਾ ਮੇਲੁ ॥ ਚੰਚਲ ਚਪਲ ਬੁਧਿ ਕਾ ਖੇਲੁ ॥ ਨਉ ਦਰਵਾਜੇ ਦਸਵਾ ਦੁਆਰੁ ॥ ਬੁਝੁ ਰੇ ਗਿਆਨੀ ਏਹੁ ਬੀਚਾਰੁ ॥ ੧ ॥ ਕਥਤਾ ਬਕਤਾ ਸੁਨਤਾ ਸੋਈ ॥ ਆਪੁ ਬੀਚਾਰੇ ਸੁ ਗਿਆਨੀ ਹੋਈ ॥ ੧ ॥ ਰਹਾਉ ॥ ਦੇਹੀ ਮਾਟੀ ਬੋਲੈ ਪਉਣੁ ॥ ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥ ਮੂਈ ਸੁਰਤਿ ਬਾਦੁ ਅਹੰਕਾਰੁ ॥ ਓਹੁ ਨ ਮੂਆ ਜੋ ਦੇਖਣਹਾਰੁ ॥ ੨ ॥ ਜੈ ਕਾਰਣਿ ਤਟਿ ਤੀਰਥ ਜਾਹੀ ॥ ਰਤਨ ਪਦਾਰਥ ਘਟ ਹੀ ਮਾਹੀ ॥ ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥ ਭੀਤਰਿ ਹੋਦੀ ਵਸਤੁ ਨ ਜਾਣੈ ॥ ੩ ॥ ਹਉ ਨ ਮੂਆ ਮੇਰੀ ਮੁਈ ਬਲਾਇ ॥ ਓਹੁ ਨ ਮੂਆ ਜੋ ਰਹਿਆ ਸਮਾਇ ॥ ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥ ਮਰਤਾ ਜਾਤਾ ਨਦਰਿ ਨ ਆਇਆ ॥ ੪ ॥ ੪ ॥ ਗਉੜੀ ਮਹਲਾ ੧ ਦਖਣੀ ॥ ਸੁਣਿ ਸੁਣਿ ਬੂਝੈ ਮਾਨੈ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਆਪਿ ਭੁਲਾਏ ਠਉਰ ਨ ਠਾਉ ॥ ਤੂੰ ਸਮਝਾਵਹਿ ਮੇਲਿ ਮਿਲਾਉ ॥ ੧ ॥ ਨਾਮੁ ਮਿਲੈ ਚਲੈ ਮੈ ਨਾਲਿ ॥ ਬਿਨੁ ਨਾਵੈ ਬਾਧੀ ਸਭ ਕਾਲਿ ॥ ੧ ॥ ਰਹਾਉ ॥ ਖੇਤੀ ਵਣਜੁ ਨਾਵੈ ਕਿ ਓਟ ॥ ਪਾਪੁ ਪੁੰਨੁ ਬੀਜ ਕੀ ਪੋਟ ॥ ਕਾਮੁ ਕ੍ਰੋਧੁ ਜੀਅ ਮਹਿ ਚੋਟ ॥ ਨਾਮੁ ਵਿਸਾਰਿ ਚਲੇ ਮਨਿ ਖੋਟ ॥ ੨ ॥ ਸਾਚੇ ਗੁਰ ਕੀ ਸਾਚੀ ਸੀਖ ॥ ਤਨੁ ਮਨੁ ਸੀਤਲੁ ਸਾਚੁ ਪਰੀਖ ॥ ਜਲ ਪੁਰਾਇਨਿ ਰਸ ਕਮਲ ਪਰੀਖ ॥ ਸਬਦਿ ਰਤੇ ਮੀਠੇ ਰਸ ਈਖ ॥ ੩ ॥ ਹੁਕਮਿ ਸੰਜੋਗੀ ਗੜਿ ਦਸ ਦੁਆਰ ॥ ਪੰਚ ਵਸਹਿ ਮਿਲਿ ਜੋਤਿ ਅਪਾਰ ॥ ਆਪਿ ਤੁਲੈ ਆਪੇ ਵਣਜਾਰ ॥ ਨਾਨਕ ਨਾਮਿ ਸਵਾਰਣਹਾਰ ॥ ੪ ॥ ੫ ॥ ਗਉੜੀ ਮਹਲਾ ੧ ॥ ਜਾਤੋ ਜਾਇ ਕਹਾ ਤੇ ਆਵੈ ॥ ਕਹ ਉਪਜੈ ਕਹ ਜਾਇ ਸਮਾਵੈ ॥ ਕਿਉ ਬਾਧਿਓ ਕਿਉ ਮੁਕਤੀ ਪਾਵੈ ॥ ਕਿਉ ਅਬਿਨਾਸੀ ਸਹਜਿ ਸਮਾਵੈ ॥ ੧ ॥ ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ ॥ ਨਰਹਰ ਨਾਮੁ ਨਰਹਰ ਨਿਹਕਾਮੁ ॥ ੧ ॥ ਰਹਾਉ ॥ ਸਹਜੇ ਆਵੈ ਸਹਜੇ ਜਾਇ ॥ ਮਨ ਤੇ ਉਪਜੈ ਮਨ ਮਾਹਿ ਸਮਾਇ ॥ ਗੁਰਮੁਖਿ ਮੁਕਤੋ ਬੰਧੁ ਨ ਪਾਇ ॥ ਸਬਦੁ ਬੀਚਾਰਿ ਛੁਟੈ ਹਰਿ ਨਾਇ ॥ ੨ ॥ ਤਰਵਰ ਪੰਖੀ ਬਹੁ ਨਿਸਿ ਬਾਸੁ ॥ ਸੁਖ ਦੁਖੀਆ ਮਨਿ ਮੋਹ ਵਿਣਾਸੁ ॥ ਸਾਝ ਬਿਹਾਗ ਤਕਹਿ ਆਗਾਸੁ ॥ ਦਹ ਦਿਸਿ ਧਾਵਹਿ ਕਰਮਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥