੧੫੩
ਲਿਖਿਆਸੁ ॥ ੩ ॥ ਨਾਮ ਸੰਜੋਗੀ ਗੋਇਲਿ ਥਾਟੁ ॥ ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥ ਬਿਨੁ ਵਖਰ ਸੂਨੋ ਘਰੁ ਹਾਟੁ ॥ ਗੁਰ ਮਿਲਿ ਖੋਲੇ ਬਜਰ ਕਪਾਟ ॥ ੪ ॥ ਸਾਧੁ ਮਿਲੈ ਪੂਰਬ ਸੰਜੋਗ ॥ ਸਚਿ ਰਹਸੇ ਪੂਰੇ ਹਰਿ ਲੋਗ ॥ ਮਨੁ ਤਨੁ ਦੇ ਲੈ ਸਹਜਿ ਸੁਭਾਇ ॥ ਨਾਨਕ ਤਿਨ ਕੈ ਲਾਗਉ ਪਾਇ ॥ ੫ ॥ ੬ ॥ ਗਉੜੀ ਮਹਲਾ ੧ ॥ ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥ ਝੂਠ ਵਿਕਾਰਿ ਜਾਗੈ ਹਿਤ ਚੀਤੁ ॥ ਪੂੰਜੀ ਪਾਪ ਲੋਭ ਕੀ ਕੀਤੁ ॥ ਤਰੁ ਤਾਰੀ ਮਨਿ ਨਾਮੁ ਸੁਚੀਤੁ ॥ ੧ ॥ ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥ ਹਉ ਪਾਪੀ ਤੂੰ ਨਿਰਮਲੁ ਏਕ ॥ ੧ ॥ ਰਹਾਉ ॥ ਅਗਨਿ ਪਾਣੀ ਬੋਲੈ ਭੜਵਾਉ ॥ ਜਿਹਵਾ ਇੰਦ੍ਰੀ ਏਕੁ ਸੁਆਉ ॥ ਦਿਸਟਿ ਵਿਕਾਰੀ ਨਾਹੀ ਭਉ ਭਾਉ ॥ ਆਪੁ ਮਾਰੇ ਤਾ ਪਾਏ ਨਾਉ ॥ ੨ ॥ ਸਬਦਿ ਮਰੈ ਫਿਰਿ ਮਰਣੁ ਨ ਹੋਇ ॥ ਬਿਨੁ ਮੂਏ ਕਿਉ ਪੂਰਾ ਹੋਇ ॥ ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥ ਥਿਰੁ ਨਾਰਾਇਣੁ ਕਰੇ ਸੁ ਹੋਇ ॥ ੩ ॥ ਬੋਹਿਥਿ ਚੜਉ ਜਾ ਆਵੈ ਵਾਰੁ ॥ ਠਾਕੇ ਬੋਹਿਥ ਦਰਗਹ ਮਾਰ ॥ ਸਚੁ ਸਾਲਾਹੀ ਧੰਨੁ ਗੁਰਦੁਆਰੁ ॥ ਨਾਨਕ ਦਰਿ ਘਰਿ ਏਕੰਕਾਰੁ ॥ ੪ ॥ ੭ ॥ ਗਉੜੀ ਮਹਲਾ ੧ ॥ ਉਲਟਿਏ ਕਮਲੁ ਬ੍ਰਹਮੁ ਬੀਚਾਰਿ ॥ ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥ ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥ ੧ ॥ ਰੇ ਮਨ ਮੇਰੇ ਭਰਮੁ ਨ ਕੀਜੈ ॥ ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥ ੧ ॥ ਰਹਾਉ ॥ ਜਨਮੁ ਜੀਤਿ ਮਰਣਿ ਮਨੁ ਮਾਨਿਆ ॥ ਆਪਿ ਮੂਆ ਮਨੁ ਮਨ ਤੇ ਜਾਨਿਆ ॥ ਨਜਰਿ ਭਈ ਘਰੁ ਘਰ ਤੇ ਜਾਨਿਆ ॥ ੨ ॥ ਜਤੁ ਸਤੁ ਤੀਰਥੁ ਮਜਨੁ ਨਾਮਿ ॥ ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥ ਨਰ ਨਾਰਾਇਣ ਅੰਤਰਜਾਮਿ ॥ ੩ ॥ ਆਨ ਮਨਉ ਤਉ ਪਰ ਘਰ ਜਾਉ ॥ ਕਿਸੁ ਜਾਚਉ ਨਾਹੀ ਕੋ ਥਾਉ ॥ ਨਾਨਕ ਗੁਰਮਤਿ ਸਹਜਿ ਸਮਾਉ ॥ ੪ ॥ ੮ ॥ ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥ ੧ ॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥ ੧ ॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥ ੨ ॥ ਸਤਿਗੁਰ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥ ੩ ॥ ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥ ੪ ॥ ੯ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥