੧੫੪
ਗਉੜੀ ਮਹਲਾ ੧ ॥ ਕਿਰਤੁ ਪਇਆ ਨਹ ਮੇਟੈ ਕੋਇ ॥ ਕਿਆ ਜਾਣਾ ਕਿਆ ਆਗੈ ਹੋਇ ॥ ਜੋ ਤਿਸੁ ਭਾਣਾ ਸੋਈ ਹੂਆ ॥ ਅਵਰੁ ਨ ਕਰਣੈ ਵਾਲਾ ਦੂਆ ॥ ੧ ॥ ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥ ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥ ੧ ॥ ਰਹਾਉ ॥ ਤੂ ਏਵਡੁ ਦਾਤਾ ਦੇਵਣਹਾਰੁ ॥ ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥ ਕੀਆ ਗਰਬੁ ਨ ਆਵੈ ਰਾਸਿ ॥ ਜੀਉ ਪਿੰਡੁ ਸਭ ਤੇਰੈ ਪਾਸਿ ॥ ੨ ॥ ਤੂ ਮਾਰਿ ਜੀਵਾਲਹਿ ਬਖਸਿ ਮਿਲਾਇ ॥ ਜਿਉ ਭਾਵੀ ਤਿਉ ਨਾਮੁ ਜਪਾਇ ॥ ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥ ਗੁਰਮਤਿ ਦੇਇ ਭਰੋਸੈ ਤੇਰੈ ॥ ੩ ॥ ਤਨ ਮਹਿ ਮੈਲੁ ਨਾਹੀ ਮਨੁ ਰਾਤਾ ॥ ਗੁਰ ਬਚਨੀ ਸਚੁ ਸਬਦਿ ਪਛਾਤਾ ॥ ਤੇਰਾ ਤਾਣੁ ਨਾਮ ਕੀ ਵਡਿਆਈ ॥ ਨਾਨਕ ਰਹਣਾ ਭਗਤਿ ਸਰਣਾਈ ॥ ੪ ॥ ੧੦ ॥ ਗਉੜੀ ਮਹਲਾ ੧ ॥ ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥ ਅਨ ਭੈ ਵਿਸਰੇ ਨਾਮਿ ਸਮਾਇਆ ॥ ੧ ॥ ਕਿਆ ਡਰੀਐ ਡਰੁ ਡਰਹਿ ਸਮਾਨਾ ॥ ਪੂਰੇ ਗੁਰ ਕੈ ਸਬਦਿ ਪਛਾਨਾ ॥ ੧ ॥ ਰਹਾਉ ॥ ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ ਸਹਜਿ ਸੁਭਾਇ ਮਿਲੇ ਸਾਬਾਸਿ ॥ ੨ ॥ ਜਾਹਿ ਸਵਾਰੈ ਸਾਝ ਬਿਆਲ ॥ ਇਤ ਉਤ ਮਨਮੁਖ ਬਾਧੇ ਕਾਲ ॥ ੩ ॥ ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥ ਨਾਨਕ ਰਾਮ ਮਿਲੇ ਭ੍ਰਮ ਦੂਰੇ ॥ ੪ ॥ ੧੧ ॥ ਗਉੜੀ ਮਹਲਾ ੧ ॥ ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥ ਚਾਰੇ ਬੇਦ ਕਥਹਿ ਆਕਾਰੁ ॥ ਤੀਨਿ ਅਵਸਥਾ ਕਹਹਿ ਵਖਿਆਨੁ ॥ ਤੁਰੀਆਵਸਥਾ ਸਤਿਗੁਰੁ ਤੇ ਹਰਿ ਜਾਨੁ ॥ ੧ ॥ ਰਾਮ ਭਗਤਿ ਗੁਰ ਸੇਵਾ ਤਰਣਾ ॥ ਬਾਹੁੜਿ ਜਨਮੁ ਨ ਹੋਇ ਮਰਣਾ ॥ ੧ ॥ ਰਹਾਉ ॥ ਚਾਰਿ ਪਦਾਰਥ ਕਹੈ ਸਭੁ ਕੋਈ ॥ ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥ ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥ ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥ ੨ ॥ ਜਾ ਕੈ ਹਿਰਦੈ ਵਸਿਆ ਹਰਿ ਸੋਈ ॥ ਗੁਰਮੁਖਿ ਭਗਤਿ ਪਰਾਪਤਿ ਹੋਈ ॥ ਹਰਿ ਕੀ ਭਗਤਿ ਮੁਕਤਿ ਆਨੰਦੁ ॥ ਗੁਰਮਤਿ ਪਾਏ ਪਰਮਾਨੰਦੁ ॥ ੩ ॥ ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥ ਆਸਾ ਮਾਹਿ ਨਿਰਾਸੁ ਬੁਝਾਇਆ ॥ ਦੀਨਾ ਨਾਥੁ ਸਰਬ ਸੁਖਦਾਤਾ ॥ ਨਾਨਕ ਹਰਿ ਚਰਣੀ ਮਨੁ ਰਾਤਾ ॥ ੪ ॥ ੧੨ ॥ ਗਉੜੀ ਚੇਤੀ ਮਹਲਾ ੧ ॥ ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥ ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥ ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥ ੧ ॥ ਸੁਣਿ ਸੁਣਿ ਸਿਖ ਹਮਾਰੀ ॥ ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥