੧੫੫
ਵਾਰੀ ॥ ੧ ॥ ਰਹਾਉ ॥ ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥ ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥ ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥ ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥ ੨ ॥ ਤੂੰ ਕਾਇਆ ਰਹੀਅਹਿ ਸੁਪੰਨਤਰਿ ਤੁਧੁ ਕਿਆ ਕਰਮ ਕਮਾਇਆ ॥ ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥ ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ ਗਵਾਇਆ ॥ ੩ ॥ ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥ ੧ ॥ ਰਹਾਉ ॥ ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥ ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥ ਕੂਜਾ ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥ ੪ ॥ ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥ ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥ ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥ ੫ ॥ ਸੁਣਿ ਮੂਰਖ ਮੰਨ ਅਜਾਣਾ ॥ ਹੋਗੁ ਤਿਸੈ ਕਾ ਭਾਣਾ ॥ ੧ ॥ ਰਹਾਉ ॥ ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥ ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥ ੬ ॥ ੧ ॥ ੧੩ ॥ ਗਉੜੀ ਚੇਤੀ ਮਹਲਾ ੧ ॥ ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥ ੧ ॥ ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮ ਦਲੁ ਬਿਖਮੁ ਘਨਾ ॥ ੧ ॥ ਰਹਾਉ ॥ ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾਧਨਾ ॥ ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥ ੨ ॥ ਢਾਹਿ ਮੜੋਲੀ ਲੂਟਿਆ ਦੇਹੁਰਾ ਸਾਧਨ ਪਕੜੀ ਏਕ ਜਨਾ ॥ ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥ ੩ ॥ ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥ ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮ ਪੁਰਿ ਬਾਧਾਤਾ ॥ ੪ ॥ ੨ ॥ ੧੪ ॥ ਗਉੜੀ ਚੇਤੀ ਮਹਲਾ ੧ ॥ ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥ ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥ ੧ ॥ ਜੋਗ ਜੁਗਤਿ ਇਵ ਪਾਵਸਿਤਾ ॥ ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥ ੧ ॥ ਰਹਾਉ ॥ ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥ ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥ ੨ ॥ ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥