੧੫੬
ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥ ੩ ॥ ਜਪਸਿ ਨਿਰੰਜਨੁ ਰਚਸਿ ਮਨਾ ॥ ਕਾਹੇ ਬੋਲਹਿ ਜੋਗੀ ਕਪਟੁ ਘਨਾ ॥ ੧ ॥ ਰਹਾਉ ॥ ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥ ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥ ੪ ॥ ੩ ॥ ੧੫ ॥ ਗਉੜੀ ਚੇਤੀ ਮਹਲਾ ੧ ॥ ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁੁ ਚਿਤੁ ਕੀਜੈ ਰੇ ॥ ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥ ੧ ॥ ਮਨ ਏਕੋ ਸਾਹਿਬੁ ਭਾਈ ਰੇ ॥ ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥ ੧ ॥ ਰਹਾਉ ॥ ਸਕਰ ਖੰਡੁ ਮਾਇਆ ਤਨਿ ਮੀਠੀ ਜਮ ਤਊ ਪੰਡ ਉਚਾਈ ਰੇ ॥ ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥ ੨ ॥ ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥ ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥ ੩ ॥ ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੈ ਰੰਗੁ ਲਾਈ ਰੇ ॥ ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥ ੪ ॥ ੪ ॥ ੧੬ ॥ ਗਉੜੀ ਚੇਤੀ ਮਹਲਾ ੧ ॥ ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥ ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥ ੧ ॥ ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥ ੧ ॥ ਰਹਾਉ ॥ ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥ ੨ ॥ ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥ ੩ ॥ ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥ ੪ ॥ ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥ ੫ ॥ ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥ ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥ ੬ ॥ ੫ ॥ ੧੭ ॥ ਗਉੜੀ ਬੈਰਾਗਣਿ ਮਹਲਾ ੧ ॥ ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥ ੧ ॥ ਨਾਮੁ ਨ ਜਾਨਿਆ ਰਾਮ ਕਾ ॥ ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥ ਰਹਾਉ ॥ ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥ ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥