੧੫੭
ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਠੁ ਹੋਇ ॥ ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥ ੩ ॥ ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥ ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥ ੪ ॥ ੧ ॥ ੧੮ ॥ ਗਉੜੀ ਬੈਰਾਗਣਿ ਮਹਲਾ ੧ ॥ ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥ ੧ ॥ ਮੈ ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥ ੧ ॥ ਰਹਾਉ ॥ ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥ ੨ ॥ ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥ ੩ ॥ ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥ ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥ ੪ ॥ ੨ ॥ ੧੯ ॥

ਗਉੜੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥ ੧ ॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥ ੧ ॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥ ੨ ॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥ ੩ ॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਅਵੰਨਿ ॥ ੪ ॥ ੧ ॥ ੨੦ ॥

ਰਾਗੁ ਗਉੜੀ ਗੁਆਰੇਰੀ ਮਹਲਾ ੩ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥
ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥ ੧ ॥ ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਰੰਗਿ ਸਮਾਇ ॥ ੧ ॥ ਰਹਾਉ ॥ ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥