੧੫੮
ਭਾਰਾ ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥ ੨ ॥ ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥ ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਊਤਮ ਕਰਣੀ ਸਬਦ ਬੀਚਾਰ ॥ ੩ ॥ ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥ ਨਾਨਕ ਹਰਿ ਨਾਮੇ ਲਗੈ ਪਿਆਰੁ ॥ ੪ ॥ ੧ ॥ ੨੧ ॥ ਗਉੜੀ ਗੁਆਰੇਰੀ ਮਹਲਾ ੩ ॥ ਗੁਰ ਤੇ ਗਿਆਨੁ ਪਾਏ ਜਨੁ ਕੋਇ ॥ ਗੁਰ ਤੇ ਬੂਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥ ੧ ॥ ਪੂਰੈ ਭਾਗਿ ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥ ੧ ॥ ਰਹਾਉ ॥ ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਤੇ ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ ॥ ੨ ॥ ਬਾਝੁ ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥ ਦਰਸਨਿ ਸਚੈ ਸਚੀ ਪਤਿ ਹੋਈ ॥ ੩ ॥ ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥ ੪ ॥ ੨ ॥ ੨੨ ॥ ਗਉੜੀ ਗੁਆਰੇਰੀ ਮਹਲਾ ੩ ॥ ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ ਜੁਗ ਚਾਰੇ ਜਾਪੈ ॥ ਸਭੁ ਕਿਛੁ ਸਾਚਾ ਆਪੇ ਆਪੈ ॥ ੧ ॥ ਕਰਮੁ ਹੋਵੈ ਸਤਸੰਗਿ ਮਿਲਾਏ ॥ ਹਰਿ ਗੁਣ ਗਾਵੈ ਬੈਸਿ ਸੁ ਥਾਏ ॥ ੧ ॥ ਰਹਾਉ ॥ ਜਲਉ ਇਹ ਜਿਹਵਾ ਦੂਜੈ ਭਾਇ ॥ ਹਰਿ ਰਸੁ ਨ ਚਾਖੈ ਫੀਕਾ ਆਲਾਇ ॥ ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ ਦੁਖੀਆ ਚਲਿਆ ਰੋਇ ॥ ੨ ॥ ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥ ਸਾਚੇ ਰਾਤੀ ਗੁਰ ਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥ ੩ ॥ ਨਾਮਿ ਸਮਾਵੈ ਜੋ ਭਾਡਾ ਹੋਇ ॥ ਊਂਧੈ ਭਾਂਡੈ ਟਿਕੈ ਨ ਕੋਇ ॥ ਗੁਰ ਸਬਦੀ ਮਨਿ ਨਾਮਿ ਨਿਵਾਸੁ ॥ ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥ ੪ ॥ ੩ ॥ ੨੩ ॥ ਗਉੜੀ ਗੁਆਰੇਰੀ ਮਹਲਾ ੩ ॥ ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥ ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥ ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥ ਸਾਚੀ ਬਾਣੀ ਸਬਦ ਬੀਚਾਰੁ ॥ ੧ ॥ ਗਾਵਤ ਰਹੈ ਜੇ ਸਤਿਗੁਰ ਭਾਵੈ ॥ ਮਨੁ ਤਨੁ ਰਾਤਾ ਨਾਮਿ ਸੁਹਾਵੈ ॥ ੧ ॥ ਰਹਾਉ ॥ ਇਕਿ ਗਾਵਹਿ ਇਕਿ ਭਗਤਿ ਕਰੇਹਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥