੧੫੯
ਨਾਮੁ ਨ ਪਾਵਹਿ ਬਿਨੁ ਅਸਨੇਹ ॥ ਸਚੀ ਭਗਤਿ ਗੁਰ ਸਬਦ ਪਿਆਰਿ ॥ ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥ ੨ ॥ ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥ ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥ ੩ ॥ ਭਗਤਿ ਵਛਲੁ ਭਗਤਿ ਕਰਾਏ ਸੋਇ ॥ ਸਚੀ ਭਗਤਿ ਵਿਚਹੁ ਆਪੁ ਖੋਇ ॥ ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥ ਨਾਨਕ ਬਖਸੇ ਨਾਮੁ ਪਛਾਣੈ ॥ ੪ ॥ ੪ ॥ ੨੪ ॥ ਗਉੜੀ ਗੁਆਰੇਰੀ ਮਹਲਾ ੩ ॥ ਮਨੁ ਮਾਰੇ ਧਾਤੁ ਮਰਿ ਜਾਇ ॥ ਬਿਨੁ ਮੂਏ ਕੈਸੇ ਹਰਿ ਪਾਇ ॥ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥ ੧ ॥ ਜਿਸ ਨੋ ਬਖਸੇ ਦੇ ਵਡਿਆਈ ॥ ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥ ੧ ॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥ ੨ ॥ ਮਨੁ ਅਸਾਧੁ ਸਾਧੈ ਜਨੁ ਕੋਇ ॥ ਅਚਰੁ ਚਰੈ ਤਾ ਨਿਰਮਲੁ ਹੋਇ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੇ ਵਿਕਾਰ ॥ ੩ ॥ ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਹੀ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥ ੪ ॥ ੫ ॥ ੨੫ ॥ ਗਉੜੀ ਗੁਆਰੇਰੀ ਮਹਲਾ ੩ ॥ ਹਉਮੈ ਵਿਚਿ ਸਭੁ ਜਗੁ ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥ ੧ ॥ ਹਿਰਦੈ ਰਾਮੁ ਰਮਹੁ ਮੇਰੇ ਭਾਈ ॥ ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥ ੧ ॥ ਰਹਾਉ ॥ ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥ ੨ ॥ ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ ਠਾਕਿ ਰਹਾਏ ॥ ਨਾਮੁ ਨਵ ਨਿਧਿ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥ ੩ ॥ ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥ ਆਪੇ ਸਾਹਿਬੁ ਆਪਿ ਵਜੀਰ ॥ ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥ ੪ ॥ ੬ ॥ ੨੬ ॥ ਗਉੜੀ ਗੁਆਰੇਰੀ ਮਹਲਾ ੩ ॥ ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥ ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥ ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥ ੧ ॥ ਹਰਿ ਕੇ ਨਾਮ ਵਿਟਹੁ ਬਲਿ ਜਾਉ ॥ ਤੂੰ ਵਿਸਰਹਿ ਤਦਿ ਹੀ ਮਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥