੧੬੦
ਜਾਉ ॥ ੧ ॥ ਰਹਾਉ ॥ ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥ ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ ਅਗਿਆਨੀ ਜੋਨੀ ਪਾਏ ॥ ੨ ॥ ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ ਸਮਾਏ ॥ ੩ ॥ ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥ ੪ ॥ ੭ ॥ ੨੭ ॥ ਗਉੜੀ ਗੁਆਰੇਰੀ ਮਹਲਾ ੩ ॥ ਤੂੰ ਅਕਥੁ ਕਿਉ ਕਥਿਆ ਜਾਹਿ ॥ ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥ ੧ ॥ ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥ ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥ ੧ ॥ ਰਹਾਉ ॥ ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥ ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥ ੨ ॥ ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥ ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥ ੩ ॥ ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥ ੪ ॥ ੮ ॥ ੨੮ ॥ ਗਉੜੀ ਗੁਆਰੇਰੀ ਮਹਲਾ ੩ ॥ ਏਕਸੁ ਤੇ ਸਭਿ ਰੂਪ ਹਰਿ ਰੰਗਾ ॥ ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥ ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥ ੧ ॥ ਏਕੁ ਅਚਰਜੁ ਏਕੋ ਹੈ ਸੋਈ ॥ ਗੁਰਮੁਖਿ ਵੀਚਾਰੇ ਵਿਰਲਾ ਕੋਈ ॥ ੧ ॥ ਰਹਾਉ ॥ ਸਹਜਿ ਭਵੈ ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥ ਆਪੇ ਸੁਤਿਆ ਦੇਇ ਜਗਾਈ ॥ ੨ ॥ ਤਿਸ ਕੀ ਕੀਮਤਿ ਕਿਨੈ ਨ ਹੋਈ ॥ ਕਹਿ ਕਹਿ ਕਥਨੁ ਕਹੈ ਸਭੁ ਕੋਈ ॥ ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥ ੩ ॥ ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥ ੪ ॥ ੯ ॥ ੨੯ ॥ ਗਉੜੀ ਗੁਆਰੇਰੀ ਮਹਲਾ ੩ ॥ ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮ ਪਿਆਰਿ ॥ ੧ ॥ ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੂਝੈ ਜਨੁ ਕੋਇ ॥ ੧ ॥ ਰਹਾਉ ॥ ਅਸੰਤੁ ਅਨਾੜੀ ਕਦੇ ਨ ਬੂਝੈ ॥ ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥ ੨ ॥ ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥