੧੬੧
ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥ ੪ ॥ ੧੦ ॥ ੩੦ ॥ ਗਉੜੀ ਮਹਲਾ ੩ ਗੁਆਰੇਰੀ ॥ ਸਚਾ ਅਮਰੁ ਸਚਾ ਪਾਤਿਸਾਹੁ ॥ ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥ ੧ ॥ ਸੁਣਿ ਮਨ ਮੇਰੇ ਸਬਦੁ ਵੀਚਾਰਿ ॥ ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥ ੧ ॥ ਰਹਾਉ ॥ ਭਰਮੇ ਆਵੈ ਭਰਮੇ ਜਾਇ ॥ ਇਹੁ ਜਗੁ ਜਨਮਿਆ ਦੂਜੈ ਭਾਇ ॥ ਮਨਮੁਖਿ ਨ ਚੇਤੈ ਆਵੈ ਜਾਇ ॥ ੨ ॥ ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥ ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥ ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥ ੩ ॥ ਕਿਰਪਾ ਕਰਿ ਸਤਿਗੁਰੂ ਮਿਲਾਏ ॥ ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥ ੪ ॥ ੧੧ ॥ ੩੧ ॥ ਗਉੜੀ ਗੁਆਰੇਰੀ ਮਹਲਾ ੩ ॥ ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥ ਗੁਰ ਸੇਵਾ ਤੇ ਮਨੁ ਪਤੀਆਇ ॥ ਸੇ ਧਨਵੰਤ ਹਰਿ ਨਾਮੁ ਕਮਾਇ ॥ ਪੂਰੇ ਗੁਰ ਤੇ ਸੋਝੀ ਪਾਇ ॥ ੧ ॥ ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥ ੧ ॥ ਰਹਾਉ ॥ ਆਪੁ ਪਛਾਣੈ ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ ਹਰਿ ਪਾਵੈ ਸੋਇ ॥ ਹਰਿ ਗੁਣ ਗਾਵੈ ਮਤਿ ਊਤਮ ਹੋਇ ॥ ਸਹਜੇ ਸਹਜਿ ਸਮਾਵੈ ਸੋਇ ॥ ੨ ॥ ਦੂਜੈ ਭਾਇ ਨ ਸੇਵਿਆ ਜਾਇ ॥ ਹਉਮੈ ਮਾਇਆ ਮਹਾ ਬਿਖੁ ਖਾਇ ॥ ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ ਮਨਮੁਖਿ ਅੰਧਾ ਆਵੈ ਜਾਇ ॥ ੩ ॥ ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ ਅਨਦਿਨੁ ਭਗਤਿ ਗੁਰ ਸਬਦੀ ਹੋਇ ॥ ਗੁਰਮਤਿ ਵਿਰਲਾ ਬੂਝੈ ਕੋਇ ॥ ਨਾਨਕ ਨਾਮਿ ਸਮਾਵੈ ਸੋਇ ॥ ੪ ॥ ੧੨ ॥ ੩੨ ॥ ਗਉੜੀ ਗੁਆਰੇਰੀ ਮਹਲਾ ੩ ॥ ਗੁਰ ਸੇਵਾ ਜੁਗ ਚਾਰੇ ਹੋਈ ॥ ਪੂਰਾ ਜਨੁ ਕਾਰ ਕਮਾਵੈ ਕੋਈ ॥ ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥ ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥ ੧ ॥ ਏ ਮਨ ਮੇਰੇ ਭਰਮੁ ਨ ਕੀਜੈ ॥ ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥ ੧ ॥ ਰਹਾਉ ॥ ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥ ਆਪਿ ਉਧਰੇ ਕੁਲ ਸਗਲ ਨਿਸਤਾਰੇ ॥ ਹਰਿ ਕਾ ਨਾਮੁ ਰਖਹਿ ਉਰ ਧਾਰੇ ॥ ਨਾਮਿ ਰਤੇ ਭਉਜਲ ਉਤਰਹਿ ਪਾਰੇ ॥ ੨ ॥ ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥ ਹਉਮੈ ਮਾਰਿ ਕਮਲੁ ਪਰਗਾਸਾ ॥ ਅਨਹਦੁ ਵਾਜੈ ਨਿਜ ਘਰ ਵਾਸਾ ॥ ਨਾਮਿ ਰਤੇ ਘਰਿ ਮਾਹਿ ਉਦਾਸਾ ॥ ੩ ॥ ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥ ਜੁਗੁ ਜੁਗੁ ਭਗਤੀ ਆਖਿ ਵਖਾਣੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥