੧੬੨
ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥ ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥ ੪ ॥ ੧੩ ॥ ੩੩ ॥ ਗਉੜੀ ਗੁਆਰੇਰੀ ਮਹਲਾ ੩ ॥ ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥ ੧ ॥ ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥ ਜਨਮੁ ਜੀਤਿ ਲਾਹਾ ਨਾਮੁ ਪਾਇ ॥ ੧ ॥ ਰਹਾਉ ॥ ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ ॥ ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥ ੨ ॥ ਕਰਮ ਕਾਂਡ ਬਹੁ ਕਰਹਿ ਅਚਾਰ ॥ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥ ੩ ॥ ਬੰਧਨਿ ਬਾਧਿਓ ਮਾਇਆ ਫਾਸ ॥ ਜਨ ਨਾਨਕ ਛੂਟੈ ਗੁਰ ਪਰਗਾਸ ॥ ੪ ॥ ੧੪ ॥ ੩੪ ॥ ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥ ੧ ॥ ਬਾਬਾ ਤੂੰ ਆਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥ ੧ ॥ ਰਹਾਉ ॥ ਇਸਤਰੀ ਪੁਰਖੁ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥ ੨ ॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥ ੩ ॥ ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥ ੪ ॥ ੧ ॥ ੧੫ ॥ ੩੫ ॥ ਗਉੜੀ ਬੈਰਾਗਣਿ ਮਹਲਾ ੩ ॥ ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥ ੧ ॥ ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥ ੧ ॥ ਰਹਾਉ ॥ ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥ ੨ ॥ ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥ ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥ ੩ ॥ ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥ ੪ ॥ ੨ ॥ ੧੬ ॥ ੩੬ ॥ ਗਉੜੀ ਬੈਰਾਗਣਿ ਮਹਲਾ ੩ ॥ ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥ ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥ ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥ ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥ ੧ ॥ ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥ ਆਪਿ ਨਿਰੰਜਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥