੧੬੩
ਅਲਖੁ ਹੈ ਆਪੇ ਮੇਲਾਈਐ ॥ ੧ ॥ ਰਹਾਉ ॥ ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥ ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥ ੨ ॥ ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥ ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥ ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥ ਮੇਰੇ ਕਰਤੇ ਇਵੈ ਭਾਵਦਾ ਮਨਮੁਖ ਭਰਮਾਣੇ ॥ ੩ ॥ ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥ ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥ ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥ ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥ ੪ ॥ ੩ ॥ ੧੭ ॥ ੩੭ ॥ ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥ ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥ ੧ ॥ ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥ ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥ ੧ ॥ ਰਹਾਉ ॥ ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥ ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥ ਧਨੁ ਧਨੁ ਗੁਰੁ ਸਤਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥ ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥ ੨ ॥ ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥ ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥ ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥ ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥ ੩ ॥ ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥ ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥ ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥ ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥ ੪ ॥ ੪ ॥ ੧੮ ॥ ੩੮ ॥

ਗਊੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥

ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ ਜੋਗੀ ਗੋਰਖੁ ਗੋਰਖੁ ਕਰਿਆ ॥ ਮੈ ਮੂਰਖ ਹਰਿ ਹਰਿ ਜਪੁ ਪੜਿਆ ॥ ੧ ॥ ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥