੧੬੪
ਤਾਰੀ ॥ ੧ ॥ ਰਹਾਉ ॥ ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ ਮੈ ਮੂਰਖ ਹਰਿ ਆਸ ਤੁਮਾਰੀ ॥ ੨ ॥ ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥ ਸੂਦੁ ਵੈਸੁ ਪਰ ਕਿਰਤਿ ਕਮਾਵੈ ॥ ਮੈ ਮੂਰਖ ਹਰਿ ਨਾਮੁ ਛਡਾਵੈ ॥ ੩ ॥ ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ ਦੇ ਵਡਿਆਈ ॥ ਮੈ ਅੰਧੁਲੇ ਹਰਿ ਟੇਕ ਟਿਕਾਈ ॥ ੪ ॥ ੧ ॥ ੩੯ ॥ ਗਉੜੀ ਗੁਆਰੇਰੀ ਮਹਲਾ ੪ ॥ ਨਿਰਗੁਣ ਕਥਾ ਕਥਾ ਹੈ ਹਰਿ ਕੀ ॥ ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥ ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥ ੧ ॥ ਗੋਬਿੰਦ ਸਤਸੰਗਤਿ ਮੇਲਾਇ ॥ ਹਰਿ ਰਸੁ ਰਸਨਾ ਰਾਮ ਗੁਨ ਗਾਇ ॥ ੧ ॥ ਰਹਾਉ ॥ ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥ ਜਨ ਕੀ ਸੇਵਾ ਊਤਮ ਕਾਮਾ ॥ ੨ ॥ ਜੋ ਹਰਿ ਕੀ ਹਰਿ ਕਥਾ ਸੁਣਾਵੈ ॥ ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥ ਜਨ ਪਗ ਰੇਣੁ ਵਡਭਾਗੀ ਪਾਵੈ ॥ ੩ ॥ ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥ ਤੇ ਜਨ ਨਾਨਕ ਨਾਮਿ ਸਮਾਈ ॥ ੪ ॥ ੨ ॥ ੪੦ ॥ ਗਉੜੀ ਗੁਆਰੇਰੀ ਮਹਲਾ ੪ ॥ ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥ ਮੀਨੇ ਪ੍ਰੀਤਿ ਭਈ ਜਲਿ ਨਾਇ ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥ ੧ ॥ ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥ ਜਿਨ ਮਿਲਿਆ ਦੁਖ ਜਾਹਿ ਹਮਾਰੇ ॥ ੧ ॥ ਰਹਾਉ ॥ ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥ ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥ ੨ ॥ ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥ ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥ ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥ ੩ ॥ ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥ ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥ ੪ ॥ ੩ ॥ ੪੧ ॥ ਗਉੜੀ ਗੁਆਰੇਰੀ ਮਹਲਾ ੪ ॥ ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥ ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥ ੧ ॥ ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥ ਕਰਿ ਕਿਰਪਾ ਲੋਚ ਪੂਰਿ ਹਮਾਰੀ ॥ ੧ ॥ ਰਹਾਉ ॥ ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥ ਮਿਲੈ ਪਿਆਰੇ ਸਭ ਦੁਖ ਤਿਆਗੈ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥ ੨ ॥ ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥ ਹਿਰਦੈ ਬਿਗਸੈ ਦੇਖੈ ਮਾਇ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥ ੩ ॥ ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥ ਬਿਨਸਿ ਜਾਇ ਕੂਰਾ ਕਚੁ ਪਾਚਾ ॥ ਜਨ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥