੧੬੫
ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥ ੪ ॥ ੪ ॥ ੪੨ ॥ ਗਉੜੀ ਗੁਆਰੇਰੀ ਮਹਲਾ ੪ ॥ ਸਤਿਗੁਰ ਸੇਵਾ ਸਫਲ ਹੈ ਬਣੀ ॥ ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥ ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥ ੧ ॥ ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥ ਹਰਿ ਬੋਲਤ ਸਭ ਪਾਪ ਲਹਿ ਜਾਈ ॥ ੧ ॥ ਰਹਾਉ ॥ ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥ ਧਾਵਤ ਪੰਚ ਰਹੇ ਹਰਿ ਧਿਆਇਆ ॥ ਅਨਦਿਨੁ ਨਗਰੀ ਹਰਿ ਗੁਣ ਗਾਇਆ ॥ ੨ ॥ ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥ ਤਿਨ ਕੂੜ ਤਿਆਗੈ ਹਰਿ ਲਿਵ ਲਾਈ ॥ ਤੇ ਹਰਿ ਦਰਗਹ ਮੁਖ ਊਜਲ ਭਾਈ ॥ ੩ ॥ ਗੁਰ ਸੇਵਾ ਆਪਿ ਹਰਿ ਭਾਵੈ ॥ ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥ ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥ ੪ ॥ ੫ ॥ ੪੩ ॥ ਗਉੜੀ ਗੁਆਰੇਰੀ ਮਹਲਾ ੪ ॥ ਹਰਿ ਆਪੇ ਜੋਗੀ ਡੰਡਾਧਾਰੀ ॥ ਹਰਿ ਆਪੇ ਰਵਿ ਰਹਿਆ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥ ੧ ॥ ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਹਰਿ ਦੂਰਿ ॥ ੧ ॥ ਰਹਾਉ ॥ ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥ ਹਰਿ ਆਪੇ ਵੇਖੈ ਵਿਗਸੈ ਆਪੇ ॥ ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥ ੨ ॥ ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥ ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥ ਹਰਿ ਆਪਿ ਕਰੇ ਆਪੇ ਨਿਸਤਾਰਾ ॥ ੩ ॥ ਹਰਿ ਆਪੇ ਬੇੜੀ ਤੁਲਹਾ ਤਾਰਾ ॥ ਹਰਿ ਆਪੇ ਗੁਰਮਤੀ ਨਿਸਤਾਰਾ ॥ ਹਰਿ ਆਪੇ ਨਾਨਕ ਪਾਵੈ ਪਾਰਾ ॥ ੪ ॥ ੬ ॥ ੪੪ ॥ ਗਉੜੀ ਬੈਰਾਗਣਿ ਮਹਲਾ ੪ ॥ ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥ ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥ ੧ ॥ ਹਮ ਵਣਜਾਰੇ ਰਾਮ ਕੇ ॥ ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥ ੧ ॥ ਰਹਾਉ ॥ ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥ ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥ ੨ ॥ ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥ ੩ ॥ ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭ ਦੇਈ ॥ ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥ ੪ ॥ ੧ ॥ ੭ ॥ ੪੫ ॥ ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥ ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥ ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥