੧੬੬
ਦੇ ਆਪਿ ਹਥਾਸਾ ॥ ੧ ॥ ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥ ਜਨ ਕੀ ਉਪਮਾ ਤੁਝਹਿ ਵਡਈਆ ॥ ੧ ॥ ਰਹਾਉ ॥ ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥ ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥ ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥ ੨ ॥ ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥ ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥ ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥ ੩ ॥ ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥ ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥ ੪ ॥ ੨ ॥ ੮ ॥ ੪੬ ॥ ਗਉੜੀ ਗੁਆਰੇਰੀ ਮਹਲਾ ੪ ॥ ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥ ੧ ॥ ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥ ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥ ੧ ॥ ਰਹਾਉ ॥ ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥ ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥ ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥ ੨ ॥ ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥ ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥ ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥ ੩ ॥ ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥ ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥ ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥ ੪ ॥ ੩ ॥ ੯ ॥ ੪੭ ॥ ਗਉੜੀ ਬੈਰਾਗਣਿ ਮਹਲਾ ੪ ॥ ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥ ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥ ਜੋ ਗੁਰ ਕੀ ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥ ੧ ॥ ਮੇਰੇ ਰਾਮ ਤੋੜਿ ਬੰਧਨ ਮਾਇਆ ਗਰ ਕੈ ਕੰਮਿ ਲਾਇ ॥ ਨਿਤ ਹਰਿ ਗੁਣ ਗਾਵਹ ਹਰਿ ਨਾਮਿ ਸਮਾਇ ॥ ੧ ॥ ਰਹਾਉ ॥ ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ ਰਾਜੇ ਅਰਥਿ ਸਭ ਮਾਇਆ ॥ ਕੈ ਬੰਧੈ ਕੈ ਡਾਨਿ ਲੇਇ ਕੈ ਨਰਪਤਿ ਮਰਿ ਜਾਇਆ ॥ ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ ਜਿਤੁ ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥ ੨ ॥ ਨਿਤ ਸਉਦਾ ਸੂਦੁ ਕੀਚੈ ਬਹੁ ਭਾਤਿ ਕਰਿ ਮਾਇਆ ਕੈ ਤਾਈ ॥ ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥ ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ ਪਾਈ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥